ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਚੱਲਦੇ ਪਿੰਡ ਲੁਭਾਨਾ ਨੇ ਕੀਤੀ ਸਰਬੱਤ ਦੇ ਭਲੇ ਲਈ ਅਰਦਾਸ - ਕੋਰੋਨਾ ਨੂੰ ਲੈ ਕੇ ਕੀਤੀ ਗਈ ਅਰਦਾਸ
🎬 Watch Now: Feature Video
ਅੰਮ੍ਰਿਤਸਰ: ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਪੂਰੀ ਦੁਨੀਆ ਵਿੱਚ ਕਹਿਰ ਮਚਾ ਦਿੱਤਾ ਹੈ। ਉੱਥੇ ਹੀ ਇਸ ਮਹਾਂਮਾਰੀ ਤੋਂ ਸਰਬਤ ਦੇ ਭਲੇ ਲਈ ਪਿੰਡ ਲੁਭਾਨਾ ਵਿਖੇ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਕੀਤੀ ਗਈ। ਦੱਸ ਦਈਏ ਕਿ ਇਸ ਪਿੰਡ ਦੀ ਕੁੱਲ ਆਬਾਦੀ 400 ਪਰਿਵਾਰਾਂ ਦੀ ਹੈ, ਜਿਨ੍ਹਾਂ ਵਿੱਚੋਂ 80% ਤੋਂ ਵੱਧ ਬੱਚੇ ਪੜ੍ਹਾਈ ਅਤੇ ਕੰਮ ਲਈ ਵਿਦੇਸ਼ਾਂ ਵਿੱਚ ਰਹਿੰਦੇ ਹਨ। ਇਸ ਪਿੰਡ ਨੂੰ ਐਨਆਰਆਈ ਪਿੰਡ ਵੀ ਕਿਹਾ ਜਾਂਦਾ ਹੈ।