ਕੋਵਿਡ-19: ਹਦਾਇਤਾਂ ਦੀ ਪਾਲਣਾ ਨੂੰ ਕਰਵਾਉਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ - ਕੋਵਿਡ ਗਾਈਡਲਾਈਨਜ਼
🎬 Watch Now: Feature Video
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕੋਵਿਡ ਗਾਈਡਲਾਈਨਜ਼ ਜਾਰੀ ਕੀਤੀ ਗਈਆਂ ਹਨ ਜਿਸ ਦੀ ਸਹੀ ਤਰੀਕੇ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ’ਚ 40 ਥਾਵਾਂ ’ਤੇ ਨਾਕੇ ਲਗਾਏ ਗਏ ਹਨ। ਇਸ ਸਬੰਧ ’ਚ ਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਗੋਰਮਿੰਟ ਕਾਲੇਜ ਚੌਂਕ ਤੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ 1 ਅਪ੍ਰੈਲ ਤੋਂ ਲੈਕੇ ਹੁਣ ਤੱਕ ਮਾਸਕ ਨਾ ਪਾਉਣ ਵਾਲੇ 2662 ਚਾਲਾਨ ਕੱਟੇ ਗਏ ਹਨ। ਨਾਲ ਹੀ ਲੋਕਾਂ ਨੂੰ ਮਾਸਕ ਪਾ ਕੇ ਰੱਖਣ, ਅਤੇ ਸੈਨੇਟਾਈਜ਼ਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ।