ਕੋਵਿਡ 19: ਪਰਨੀਤ ਕੌਰ ਨੇ ਕਿਸਾਨਾਂ ਨੂੰ ਸਮਾਜਕ ਨਿਯਮਾਂ ਦਾ ਪਾਲਣ ਕਰਨ ਦੀ ਕੀਤੀ ਅਪੀਲ - ਪਟਿਆਲੇ ਤੋਂ ਸੰਸਦ ਮੈਂਬਰ ਪਰਨੀਤ ਕੌਰ
🎬 Watch Now: Feature Video
ਪਟਿਆਲਾ: ਪੰਜਾਬ 'ਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕਰਫਿਊ ਲਗਾਇਆ ਗਿਆ ਹੈ। ਕਰਫਿਊ ਕਾਰਨ ਆਮ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਤਿਆਰ ਹੈ, ਸਰਕਾਰ ਨੇ ਕਿਸਾਨਾਂ ਨੂੰ 15 ਅਪ੍ਰੈਲ ਨੂੰ ਆਪਣੀਆਂ ਫਸਲਾਂ ਮੰਡੀਆਂ 'ਚ ਲੈ ਜਾਣ ਲਈ ਕਿਹਾ ਹੈ। ਕਿਸਾਨਾਂ ਨੂੰ ਉਤਸਾਹਿਤ ਕਰਦੇ ਹੋਏ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਕਿਸਾਨਾਂ ਨੂੰ 15 ਅਪ੍ਰੈਲ ਨੂੰ ਫਸਲ ਲੈ ਕੇ ਮੰਡੀ 'ਚ ਪਹੁੰਚਣ ਲਈ ਕਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਤੋਂ ਅਪੀਲ ਕੀਤੀ ਕਿ ਉਹ ਮੁੰਹ ਚੰਗੀ ਤਰ੍ਹਾਂ ਢੱਕਣ ਤੇ ਇੱਕ ਦੂਜੇ ਤੋਂ ਥੋੜੀ ਦੂਰੀ ਬਣਾ ਕੇ ਰੱਖਣ।