ਪਟਿਆਲਾ ਸਿਵਲ ਸਰਜਨ ਨੇ ਜ਼ਿਲ੍ਹੇ ਦੇ ਕੋਰੋਨਾ ਮਰੀਜ਼ਾਂ ਬਾਰੇ ਦਿੱਤੀ ਜਾਣਕਾਰੀ
🎬 Watch Now: Feature Video
ਪਟਿਆਲਾ: ਕੋਰੋਨਾ ਵਾਇਰਸ ਦੇ ਸਾਹਮਣੇ ਆਏ ਪਹਿਲੇ ਪੌਜ਼ੀਟਿਵ ਮਰੀਜ਼ ਗੁਰਪ੍ਰੀਤ ਸਿੰਘ ਦੀ ਰਿਪੋਰਟ ਨੈਗੇਟਿਵ ਆਈ ਹੈ। ਇਹ ਮਰੀਜ਼ ਅੰਬਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਸੀ ਜਿਸ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇਹਤਿਆਤ ਦੇ ਤੌਰ 'ਤੇ ਉਸ ਨੂੰ ਕੁਆਰੰਟਾਈਨ ਕੀਤਾ ਜਾਵੇਗਾ। ਦੂਜੇ ਮਰੀਜ਼ ਦੀ ਵੀ ਰਿਪੋਰਟ ਨੈਗੇਟਿਵ ਆ ਗਈ ਹੈ ਅਤੇ ਉਸ ਦੇ 7 ਪਰਿਵਾਰਕ ਮੈਂਬਰਾਂ ਦੇ ਵੀ ਟੈਸਟ ਕੀਤੇ ਗਏ ਸਨ ਜਿੰਨਾਂ ਦੀ ਰਿਪੋਰਟ ਵੀ ਨੈਗੇਟਿਵ ਹੀ ਆਈ ਹੈ। ਮਰੀਜ਼ ਨੂੰ ਅਜੇ ਇੱਕ ਵਾਰ ਹੋਰ ਟੈਸਟ ਕਰਨ ਤੱਕ ਹਸਪਤਾਲ 'ਚ ਨਿਗਰਾਨੀ ਹੋਠ ਹੀ ਰੱਖਿਆ ਜਾਵੇਗਾ।