ਕੋਵਿਡ ਕੇਅਰ ਸੈਂਟਰ ਦੇ 3 ਤੇ ਰਜਿੰਦਰਾ ਹਸਪਤਾਲ ਦੇ 2 ਮਰੀਜ਼ ਹੋਏ ਸਿਹਤਯਾਬ : ਡਾ. ਮਲਹੋਤਰਾ - patiala corona update
🎬 Watch Now: Feature Video
ਪਟਿਆਲਾ: ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਤਾਜ਼ਾ ਅੰਕੜੇ ਸਾਂਝੇ ਕਰਦੇ ਹੋਏ ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 16515 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 208 ਮਰੀਜ਼ ਪੌਜ਼ੀਟਿਵ ਪਾਏ ਗਏ ਹਨ, 14843 ਨੈਗਟਿਵ ਅਤੇ 1444 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 4 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 133 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਤੇ ਹੁਣ ਪਟਿਆਲਾ ਵਿੱਚ 71 ਐਕਟਿਵ ਮਾਮਲੇ ਹਨ।