ਕੋਰੋਨਾ ਟੀਕਾਕਰਣ ਮੁਹਿੰਮ ਜਾਰੀ- ਸਿਵਲ ਸਰਜਨ - Health Department, Patiala
🎬 Watch Now: Feature Video
ਪਟਿਆਲਾ: ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਬਾਰੇ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਿਹਤ ਸੰਸਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 1636 ਟੀਕੇ ਲਗਾਏ ਗਏ। ਇਨ੍ਹਾਂ ਵਿੱਚੋਂ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 637 ਸੀਨੀਅਰ ਸਿਟੀਜ਼ਨ ਵੀ ਸ਼ਾਮਲ ਹਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 35,593 ਕੋਰੋਨਾ ਦੇ ਟੀਕੇ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ 11516 ਸੀਨੀਅਰ ਸਿਟੀਜ਼ਨ, 2484 ਹੋਰ ਬਿਮਾਰੀਆਂ ਨਾਲ ਪੀੜਤ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਅਤੇ ਕੋਵਿਡ ਵੈਕਸੀਨ ਬਿਨਾਂ ਝਿਜਕ ਲਗਵਾ ਸਕਤਦੇ ਹਨ।