ਸੀਪੀਆਈ ਦੇ ਸੂਬਾਈ ਆਗੂਆਂ ਨੇ ਠੱਗੀ ਦਾ ਸ਼ਿਕਾਰ ਵਿਅਕਤੀਆਂ ਨੂੰ ਨਾਲ ਲੈ ਕੇ ਕੀਤੀ ਪ੍ਰੈੱਸ ਕਾਨਫਰੰਸ - ਭਾਰਤੀ ਕਮਿਊਨਿਸਟ ਪਾਰਟੀ
🎬 Watch Now: Feature Video
ਫ਼ਿਰੋਜ਼ਪੁਰ: ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਖ਼ਾਸ ਸਮਝੇ ਜਾਂਦੇ ਅਮਨ ਕੰਬੋਜ ਸਕੋਡਾ ਵੱਲੋਂ ਮਾਰੀਆਂ ਗਈਆਂ ਠੱਗੀਆਂ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਪ੍ਰੈੱਸ ਕਲੱਬ ਫਿਰੋਜ਼ਪੁਰ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾਈ ਆਗੂਆਂ ਨੇ ਦੱਸਿਆ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਖ਼ਾਸ ਸਮਝੇ ਜਾਂਦੇ ਅਮਨ ਸਕੋਡਾ ਨੇ ਪੰਜਾਬ ਅੰਦਰ ਸੈਂਕੜੇ ਲੋਕਾਂ ਨਾਲ ਠੱਗੀਆਂ ਮਾਰੀਆਂ ਹਨ। ਉਨ੍ਹਾਂ ਦੱਸਿਆ ਕਿ ਠੱਗੀ ਦਾ ਸ਼ਿਕਾਰ ਹੋਏ ਵਿਅਕਤੀਆਂ ਨੇ ਸੀਪੀਆਈ ਕੋਲ ਪਹੁੰਚ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ। ਕਮਿਊਨਿਸਟ ਆਗੂਆਂ ਨੇ ਦੱਸਿਆ ਕਿ ਇਸ ਸਬੰਧੀ ਉਹ ਹੁਣੇ ਡੀਆਈਜੀ ਹਰਦਿਆਲ ਸਿੰਘ ਮਾਨ ਨੂੰ ਮਿਲ ਕੇ ਆਏ ਹਨ ਅਤੇ ਉਨ੍ਹਾਂ ਨੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।