ਕ੍ਰਾਇਮ ਬ੍ਰਾਂਚ ਚੰਡੀਗੜ੍ਹ ਵੱਲੋਂ ਚੋਰੀਆਂ ਕਰਨ ਵਾਲਾ ਗਿਰੋਹ ਕਾਬੂ - ਚੋਰੀਆਂ ਕਰਨ ਵਾਲਾ ਗਿਰੋਹ ਕਾਬੂ
🎬 Watch Now: Feature Video
ਚੰਡੀਗੜ੍ਹ ਸ਼ਹਿਰ ਵਿੱਚ ਪੁਲਿਸ ਨੂੰ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਘਰਾਂ ਵਿੱਚ ਚੋਰੀ ਹੋਣ ਦੀ ਖ਼ਬਰ ਮਿਲ ਰਹੀ ਸੀ। ਵੱਡੇ ਪੱਧਰ ਉੱਤੇ ਲਗਾਤਾਰ ਚੋਰੀਆਂ ਕਰਨ ਵਾਲੇ ਇਸ ਗਿਰੋਹ ਦੀ ਪੁਲਿਸ ਨੂੰ ਤਲਾਸ਼ ਸੀ। ਚੰਡੀਗੜ੍ਹ ਪੁਲਿਸ ਦੀ ਕ੍ਰਾਇਮ ਬ੍ਰਾਂਚ ਦੀ ਟੀਮ ਨੇ ਇਸ ਚੋਰ ਗਿਰੋਹ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਚੋਰ ਗਿਰੋਹ ਲੋਕਾਂ ਦੇ ਘਰਾਂ ਤੋਂ ਗਹਿਣੇ, ਨਕਦੀ ਅਤੇ ਟੀਵੀ ਆਦਿ ਹੋਰ ਸਮਾਨ ਚੋਰੀ ਕਰਦਾ ਸੀ। ਇਸ ਬਾਰੇ ਚੰਡੀਗੜ੍ਹ ਪੁਲਿਸ ਦੀ ਕ੍ਰਾਇਮ ਬ੍ਰਾਂਚ ਦੀ ਐਸਪੀ ਮਨੋਜ ਕੁਮਾਰ ਮੀਨਾ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਘਰਾਂ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 5 ਲੋਕ ਇਕ ਟਰੈਵਲਰ ਗੱਡੀ ਵਿੱਚ ਸਵਾਰ ਹੋ ਕੇ ਚੰਡੀਗੜ੍ਹ ਵੱਲ ਆ ਰਹੇ ਹਨ। ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਇੱਕ ਟੀਮ ਬਣਾਈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮੌਕੇ ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮੁਲਜ਼ਮਾਂ ਨੂੰ ਚਾਰ ਦਿਨੀਂ ਰਿਮਾਂਡ ਉੱਤੇ ਭੇਜਿਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਉਨ੍ਹਾਂ ਕੋਲੋ 300 ਗ੍ਰਾਮ ਦੇ ਗਹਿਣੇ ਵੀ ਬਰਾਮਦ ਕੀਤੇ ਹਨ ਜਿਸ ਦੀ ਕੀਮਤ 12 ਹਜ਼ਾਰ ਰੁਪਏ ਹੈ। ਪੁਲਿਸ ਵੱਲੋਂ ਮੁਲਜ਼ਮਾਂ ਉੱਤੇ ਕਾਰਵਾਈ ਜਾਰੀ ਹੈ।