ਅੰਮ੍ਰਿਤਸਰ ਏਅਰਪੋਰਟ 'ਤੇ ਕਸਟਮ ਵਿਭਾਗ ਨੇ 186 ਗ੍ਰਾਮ ਸੋਨਾ ਕੀਤਾ ਬਰਾਮਦ - The youth of Hoshiarpur
🎬 Watch Now: Feature Video

ਅੰਮ੍ਰਿਤਸਰ: ਅੰਮ੍ਰਿਤਸਰ ਏਅਰਪੋਰਟ 'ਤੇ ਕਸਟਮ ਵਿਭਾਗ ਨੂੰ ਉਸ ਸਮੇਂ ਸਫ਼ਲਤਾ ਹੱਥ ਲੱਗੀ ਜਦੋਂ ਉਨ੍ਹਾਂ ਵਲੋਂ ਇੱਕ ਵਿਅਕਤੀ ਦੀ ਤਲਾਸ਼ੀ ਲੈਣ ਤੋਂ ਬਾਅਦ 186 ਗ੍ਰਾਮ ਸੋਨਾ ਬਰਾਮਦ ਕੀਤਾ। ਉਕਤ ਨੌਜਵਾਨ ਹੁਸ਼ਿਆਰਪੁਰ ਦਾ ਰਹਿਣਾ ਵਾਲਾ ਦੱਸਿਆ ਜਾਂਦਾ ਹੈ ਜੋ ਦੁਬਈ ਦੇ ਸ਼ਾਹਜਹਾਂ ਤੋਂ ਪਰਤਿਆ ਸੀ। ਕਸਟਮ ਵਿਭਾਗ ਵਲੋਂ ਬਰਾਮਦ ਕੀਤੇ ਗਏ ਸੋਨੇ ਦੀ ਕੀਮਤ 8 ਲੱਖ 76 ਹਜ਼ਾਰ ਦੇ ਕਰੀਬ ਦੱਸੀ ਜਾ ਰਹੀ ਹੈ। ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਤੇ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।