ਦਲਿਤ ਭਾਈਚਾਰੇ ਨੇ ਪਟਿਆਲਾ ਦੇ ਫ਼ੁਹਾਰਾ ਚੌਕ 'ਚ ਹਾਥਰਸ ਦੀ ਘਟਨਾ ਸਬੰਧੀ ਕੀਤਾ ਪ੍ਰਦਰਸ਼ਨ
ਪਟਿਆਲਾ: ਦਲਿਤ ਭਾਈਚਾਰੇ ਵੱਲੋਂ ਪਟਿਆਲਾ ਦੇ ਫ਼ੁਹਾਰਾ ਚੌਕ ਵਿੱਚ ਹਾਥਰਸ ਦੀ ਘਟਨਾ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਇਕੱਠੇ ਹੋਏ ਵਾਲਮੀਕਿ ਭਾਈਚਾਰੇ ਦੇ ਲੋਕਾਂ ਵੱਲੋਂ ਸਰਕਾਰ ਦਾ ਪੁਤਲਾ ਵੀ ਫ਼ੂਕਿਆ ਗਿਆ। ਉਨ੍ਹਾਂ ਨੇ ਕਿਹਾ ਕਿ ਜੇ ਸਰਕਾਰ ਵੱਲੋਂ ਦਲਿਤ ਪਰਿਵਾਰ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਵਾਲਮੀਕਿ ਭਾਈਚਾਰੇ ਵੱਲੋਂ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।