ਰਾਏਕੋਟ 'ਚ ਬਿਜਲੀ ਬਿੱਲਾਂ ਵਿਰੁੱਧ ਗਰੀਬ ਤੇ ਦਲਿਤ ਪਰਿਵਾਰ ਨੇ ਪਾਣੀ ਦੀ ਟੈਂਕੀ 'ਤੇ ਚੜ੍ਹ ਕੀਤਾ ਪ੍ਰਦਰਸ਼ਨ - protest against hefty electricity bills
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8820455-thumbnail-3x2-rrr.jpg)
ਰਾਏਕੋਟ: ਸ਼ਹਿਰ ਅਧੀਨ ਪੈਂਦੇ ਪਿੰਡ ਨੂਰਪੁਰ ਦੇ ਦਿਹਾੜੀਦਾਰਾਂ ਨੇ ਭਾਰੀ ਬਿਜਲੀ ਬਿੱਲ ਦੇ ਆਉਣ ਨਾਲ ਪਾਣੀ ਵਾਲੀ ਟੈਂਕੀ ਉੱਤੇ ਚੜ੍ਹ ਕੇ ਬਿਜਲੀ ਬਿੱਲਾਂ ਦੀ ਮਾਫ਼ੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਦਲਿਤ ਤੇ ਗ਼ਰੀਬ ਲੋਕਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨ ਦੀ ਸੂਚਨਾ ਮਿਲਣ ਉੱਤੇ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦੇ ਕੰਟਰੋਲ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਭੱਠੇ ਉੱਤੇ ਕੰਮ ਕਰਦੇ ਹਨ ਤੇ ਉਨ੍ਹਾਂ ਦੇ ਘਰ ਇੱਕ ਪੱਖਾ ਤੇ ਇੱਕ ਬੱਲਬ ਹੀ ਚੱਲਦਾ ਹੈ ਜਿਸ ਦਾ ਉਨ੍ਹਾਂ ਨੂੰ ਬਿਜਲੀ ਦਾ ਬਿੱਲ ਹਜ਼ਾਰਾਂ ਵਿੱਚ ਆਉਂਦਾ ਹੈ। ਕੋਰੋਨਾ ਦੌਰ ਵਿੱਚ ਵੀ ਉਨ੍ਹਾਂ ਨੂੰ ਹਜ਼ਾਰਾਂ ਵਿੱਚ ਬਿਜਲੀ ਦਾ ਬਿੱਲ ਆਇਆ ਹੈ ਜਦਕਿ ਸਰਕਾਰ ਨੇ ਬਿਜਲੀ ਦੇ ਬਿੱਲ ਮਾਫ਼ ਕਰਨ ਬਾਰੇ ਕਿਹਾ ਸੀ। ਐਕਸੀਅਨ ਪਾਵਰਕੌਮ ਨੇ ਗੁਰਪ੍ਰੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਿਹਾੜੀਦਾਰਾਂ ਨੂੰ ਆਸ਼ਵਾਸਨ ਦਿੱਤਾ ਤੇ ਉਨ੍ਹਾਂ ਨੂੰ ਪਾਣੀ ਵਾਲੀ ਟੈਂਕੀ ਤੋਂ ਉਤਾਰਿਆ ਹੈ।