ਦਲਜੀਤ ਚੀਮਾ ਵੱਲੋਂ ਰਾਜਪਾਲ ਤੋਂ ਚੰਨੀ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ - Demand CM Channi resignation
🎬 Watch Now: Feature Video
ਚੰਡੀਗੜ੍ਹ: ਸੀਐਮ ਚੰਨੀ ਦਾ ਕੱਚੇ ਮੁਲਾਜ਼ਮਾਂ ਪੱਕੇ ਕਰਨ ਨੂੰ ਲੈਕੇ ਬਿਆਨ ਤੋਂ ਬਾਅਦ ਪੰਜਾਬ ਦਾ ਸਿਆਸਤ ਭਖਦੀ ਜਾ ਰਹੀ ਹੈ। ਵਿਰੋਧੀ ਪਾਰਟੀਆਂ ਦੇ ਵੱਲੋਂ ਚੰਨੀ ਸਰਕਾਰ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਸਵਾਲ ਕੀਤੇ ਗਏ ਹਨ। ਚੀਮਾ ਨੇ ਰਾਜਪਾਲ ਤੋਂ ਪੁੱਛਿਆ ਹੈ ਕਿ ਕੀ ਉਹ ਚੰਨੀ ਖਿਲਾਫ਼ ਕਾਨੂੰਨੀ ਕਾਰਵਾਈ ਕਰਨਗੇ। ਉਨ੍ਹਾਂ ਰਾਜਪਾਲ ਨੂੰ ਕਿਹਾ ਕਿ ਤੁਸੀਂ ਆਪਣੇ ਸਪੱਸ਼ਟੀਕਰਨ ਦੇ ਰਾਹੀਂ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਤੁਹਾਡਾ ਮੁੱਖ ਮੰਤਰੀ ਧੋਖਾ ਕਰ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਸੀਐਮ ਚੰਨੀ ਤੋਂ ਅਸਤੀਫੇ ਦੀ ਮੰਗ (Demand CM Channi resignation) ਕੀਤੀ ਗਈ ਹੈ। ਉਨ੍ਹਾਂ ਚੰਨੀ ਖਿਲਾਫ਼ ਭੜਾਸ ਕੱਢਦੇ ਕਿਹਾ ਕਿ ਜੇ ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਗਏ ਸਨ ਤਾਂ ਉਨ੍ਹਾਂ ਵੱਲੋਂ ਕਰੋੜਾਂ ਰੁਪਏ ਖਰਚ ਕੇ ਇਸ਼ਤਿਹਾਰ ਅਤੇ ਫਲੈਕਸ਼ ਬੋਰਡਾਂ ’ਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਕਿਉਂ ਕਹੀ ਗਈ ਹੈ।