ਬੈਂਸ ਖ਼ਿਲਾਫ਼ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜਤਾਲ - ਵਿਪੁਲ ਉੱਜਵਲ
🎬 Watch Now: Feature Video
ਬਟਾਲਾ ਪਟਾਕਾ ਫੈਕਰਟੀ ਹਾਦਸੇ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਹਿਸ ਕਰਨ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਉੱਥੇ ਹੀ ਬੈਂਸ ਦੇ ਖ਼ਿਲਾਫ ਗੁਰਦਾਸਪੁਰ ਵਿੱਚ ਪਟਵਾਰੀਆਂ, ਦਫ਼ਤਰ ਦੇ ਕਰਮਚਾਰੀਆਂ ਅਤੇ ਤਹਿਸੀਲਦਾਰਾਂ ਨੇ ਕਲਮ ਛੋੜ ਹੜਤਾਲ ਕਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰਿਆਂ ਨੇ ਮੰਗ ਕੀਤੀ ਕਿ ਬੈਂਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕੇ ਜੇਕਰ ਉਨ੍ਹਾਂ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।