ਮੋਟਰਸਾਇਕਲ ਰੈਲੀ: ਡੀਸੀ ਦਫਤਰ ਦੇ ਮੁਲਾਜ਼ਮਾਂ ਨੇ ਖੋਲ੍ਹਿਆ ਸਰਕਾਰ ਖਿਲਾਫ ਮੋਰਚਾ - Punjab Government
🎬 Watch Now: Feature Video
ਹੁਸ਼ਿਆਰਪੁਰ: ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਦੇ ਮੁਲਾਜ਼ਮਾਂ ਵੱਲੋਂ ਮੋਟਰਸਾਇਕਲ ਰੋਸ ਰੈਲੀ ਕੱਢੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ(against Punjab government) ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਦੱਸ ਦਈਏ ਕਿ ਇੱਸ ਮੋਟਰਸਾਇਕਲ ਰੈਲੀ ਦੌਰਾਨ ਵੱਡੀ ਗਿਣਤੀ ਚ ਡੀਸੀ ਦਫਤਰ ਦੇ ਮੁਲਾਜ਼ਮਾਂ ਨੇ ਹਿੱਸਾ ਲਿਆ। ਇਹ ਮੋਟਰਸਾਇਕਲ ਰੈਲੀ(motorcycle rally) ਡੀਸੀ ਦਫਤਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜ਼ਾਰਾਂ ਅਤੇ ਚੌਕਾਂ ਚੋਂ ਹੁੰਦੀ ਹੋਈ ਵਾਪਿਸ ਡੀਸੀ ਦਫਤਰ ਆ ਕੇ ਸਮਾਪਤ ਹੋਈ। ਇਸ ਦੌਰਾਨ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ(Punjab Government) ਵੱਲੋਂ ਮੁਲਾਜ਼ਮਾਂ ਦੀ ਭਰਤੀ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਇੱਕ ਮੁਲਾਜ਼ਮ ਨੂੰ ਕਈ ਕਈ ਮੁਲਾਜ਼ਮਾਂ ਦਾ ਕੰਮ ਕਰਨਾ ਪੈ ਰਿਹਾ ਹੈ। ਉਹ ਕਾਫੀ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਕਿਸੇ ਨੇ ਵੀ ਉਨ੍ਹਾਂ ਦੀ ਸਾਰ ਨਹੀਂ ਲਈ ਹੈ। ਜੇਕਰ ਉਨ੍ਹਾਂ ਦੀ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।