ਡੀਸੀ ਨੇ ਬਟਾਲਾ ਤਹਿਸੀਲ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ - Batala tehsil
🎬 Watch Now: Feature Video
ਗੁਰਦਾਸਪੁਰ: ਬੁੱਧਵਾਰ ਨੂੰ ਡੀਸੀ ਮੁਹੰਮਦ ਇਸ਼ਫਾਕ ਨੇ ਬਟਾਲਾ ਤਹਿਸੀਲ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਤੇ ਪਿੰਡ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਾਇਜਾ ਲਿਆ। ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਤੇ ਪੰਚਾਇਤਾਂ ਪੌਦਿਆਂ ਦੀ ਸਾਂਭ-ਸੰਭਾਲ ਲਈ ਮਨਰੇਗਾ ਸਕੀਮ ਤਹਿਤ ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਇਸ ਬਰਸਾਤੀ ਸੀਜ਼ਨ 'ਚ ਜ਼ਿਲ੍ਹੇ ਵਿੱਚ 10 ਲੱਖ ਨਵੇਂ ਪੌਦੇ ਲਗਾਏ ਜਾਣ ਦਾ ਟਾਰਗੇਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਮਨਰੇਗਾ ਕਾਰਡ ਬਣਾਏ ਜਾਣ ਤਾਂ ਜੋ ਲੋਕਾਂ ਨੂੰ ਰੁਜ਼ਗਾਰ ਮਿਲਣ ਦੇ ਨਾਲ ਪਿੰਡਾਂ ਦਾ ਵਿਕਾਸ ਵੀ ਹੋ ਸਕੇ।