ਡੀਸੀ ਨੇ ਪਰਾਲੀ ਸਾੜਨ ਵਿਰੁੱਧ 6 ਜਾਗਰੂਕਤਾ ਵੈਨਾਂ ਨੂੰ ਵਿਖਾਈ ਹਰੀ ਝੰਡੀ
🎬 Watch Now: Feature Video
ਫ਼ਾਜ਼ਿਲਕਾ: ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨ ਲਈ ਡੀਸੀ ਵੱਲੋਂ 6 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ। ਵੈਨਾਂ ਨੂੰ ਰਵਾਨਾ ਕਰਦੇ ਹੋਏ ਡੀਸੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ, ਕਿਉਂਕਿ ਕੋਰੋਨਾ ਮਹਾਂਮਾਰੀ ਕਾਰਨ ਪਹਿਲਾਂ ਹੀ ਸਾਹ ਲੈਣ ਵਿੱਚ ਮਰੀਜ਼ਾਂ ਨੂੰ ਦਿੱਕਤ ਹੋ ਜਾਂਦੀ ਹੈ ਅਤੇ ਪਰਾਲੀ ਦੇ ਧੂੰਏਂ ਨਾਲ ਮਾਮਲੇ ਹੋਰ ਵਧਣਗੇ। ਮੁੱਖ ਖੇਤੀ ਅਫ਼ਸਰ ਸੁਰਿੰਦਰ ਸਿੰਘ ਨੇ ਵੀ ਜਾਣਕਾਰੀ ਦਿੱਤੀ ਕਿ ਜੋ ਕਿਸਾਨ ਪਰਾਲੀ ਸਾੜੇਗਾ ਉਨ੍ਹਾਂ ਵਿਰੁੱਧ 1500 ਤੋਂ ਲੈ ਕੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜੁਰਮਾਨਾ ਲਗਾਇਆ ਜਾਵੇਗਾ ਅਤੇ ਕੇਸ ਦਰਜ ਕੀਤਾ ਜਾਵੇਗਾ।