ਕੋਰੋਨਾ ਕਾਰਨ ਮਰਨ ਵਾਲਿਆਂ ਦੀਆਂ ਲਾਸ਼ਾਂ ਨਹੀਂ ਰੁਲਣਗੀਆਂ - ਕੋਰੋਨਾ ਵਾਇਰਸ
🎬 Watch Now: Feature Video
ਫ਼ਿਰੋਜ਼ਪੁਰ: ਦੇਸ਼ਭਰ 'ਚ ਕੋਰੋਨਾ ਵਾਇਰਸ ਦਾ ਫੈਲਾਅ ਵੱਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੀੜਤਾਂ ਤੇ ਮਰਨ ਵਾਲਿਆਂ ਦਾ ਵੀ ਅੰਕੜਾ ਵੱਧ ਰਿਹਾ ਹੈ। ਕੁੱਝ ਦਿਨ ਪਹਿਲਾਂ ਕੋਰੋਨਾ ਵਾਇਰਸ ਨਾਲ ਭਾਈ ਨਿਰਮਲ ਸਿੰਘ ਦੀ ਮੌਤ ਹੋਈ ਸੀ ਜਿਨ੍ਹਾਂ ਦਾ ਅੰਤਿਮ ਸਸਕਾਰ ਸਮੇਂ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਉੱਥੇ ਹੀ ਸਮਾਜ ਸੇਵੀ ਸੰਸਥਾਵਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਤਿਮ ਸਸਕਾਰ ਉਨ੍ਹਾਂ ਵੱਲੋਂ ਕੀਤਾ ਜਾਵੇਗਾ।