ਛੱਪੜ ’ਚੋਂ ਮਿਲੀ ਤੈਰਦੀ ਲਾਸ਼, ਲੋਕਾਂ 'ਚ ਸਹਿਮ ਦਾ ਮਾਹੌਲ - Dead body found floating in a pond in Phagwara
🎬 Watch Now: Feature Video
ਜਲੰਧਰ: ਫਗਵਾੜਾ ਦੇ ਫਰੀਆਬਾਦ ਛੱਪੜ ’ਚੋਂ ਸ਼ੱਕੀ ਹਾਲਾਤਾਂ ਵਿੱਚ ਸ਼ਖ਼ਸ ਦੀ ਤੈਰਦੀ ਲਾਸ਼ ਮਿਲੀ ਹੈ। ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਥਾਕਨਵਾਸੀਆਂ ਵੱਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਘਟਨਾ ਸਥਾਨ ਉੱਪਰ ਪਹੁੰਚ ਕੇ ਲਾਸ਼ ਨੂੰ ਛੱਪੜ ਵਿੱਚੋਂ ਬਾਹਰ ਕਢਾਇਆ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮ੍ਰਿਤਕ ਸ਼ਖ਼ਸ ਦੀ ਪਹਿਚਾਣ ਨਹੀਂ ਹੋ ਸਕੀ ਹੈ। ਇਸ ਘਟਨਾ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਸ਼ਖ਼ਸ ਕਿਸ ਤਰ੍ਹਾਂ ਛੱਪੜ ਤੱਕ ਪਹੁੰਚਿਆ ਹੈ।