ਅੰਮ੍ਰਿਤਸਰ: ਲਾਰੈਂਸ ਰੋਡ 'ਤੇ ਲਵਾਰਸ ਹਾਲਤ 'ਚ ਮਿਲੀ ਬਜ਼ੁਰਗ ਮਹਿਲਾ ਦੀ ਲਾਸ਼ - ਲਾਰੈਂਸ ਰੋਡ
🎬 Watch Now: Feature Video
ਅੰਮ੍ਰਿਤਸਰ: ਸ਼ਹਿਰ ਦੇ ਲਾਰੈਂਸ ਰੋਡ ਇਲਾਕੇ 'ਤੇ ਬਿਜਲੀ ਪਹਿਲਵਾਨ ਮੰਦਰ ਦੇ ਨੇੜੇ ਲਵਾਰਸ ਹਾਲਤ 'ਚ ਇੱਕ ਬਜ਼ੁਰਗ ਮਹਿਲਾ ਦੀ ਲਾਸ਼ ਬਰਾਮਦ ਹੋਈ ਹੈ। ਸਥਾਨਕ ਲੋਕਾਂ ਵੱਲੋਂ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪੁੱਜ ਕੇ ਅਣਪਛਾਤੀ ਬਜ਼ੁਰਗ ਮਹਿਲਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਇਲਾਕੇ ਦੇ ਥਾਣਾ ਇੰਚਾਰਜ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦੀ ਉਮਰ 55 ਤੋਂ 60 ਸਾਲ ਵਿਚਾਲੇ ਹੈ। ਪੁਲਿਸ ਵੱਲੋਂ ਅਣਪਛਾਤੀ ਮਹਿਲਾ ਦੀ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਅੰਮ੍ਰਿਤਸਰ ਦੀ ਮੌਰਚਰੀ 'ਚ ਰੱਖਵਾ ਦਿੱਤਾ ਗਿਆ ਹੈ। ਪਛਾਣ ਹੋਣ ਮਗਰੋਂ ਇਸ ਮਾਮਲੇ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।