ਚੋਣਾਂ ਦੀ ਤਿਆਰੀ ਦੀ ਥਾਂ ਮਹਾਂਮਾਰੀ ਨਾਲ ਨਜਿੱਠਣਾ ਸਮੇਂ ਦੀ ਲੋੜ: ਆਪ ਆਗੂ - ਵੈਕਸੀਨ ਦੀ ਘਾਟ
🎬 Watch Now: Feature Video
ਹੁਸ਼ਿਆਰਪੁਰ: ਅਗਾਮੀ ਵਿਧਾਨਸਭਾ ਚੋਣਾਂ ਨੂੰ ਲੈਕੇ ਕਈ ਸਿਆਸੀ ਪਾਰਟੀਆਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਹ ਪਾਰਟੀ ਦੇ ਗਠਜੋੜ ਦੀਆਂ ਕਿਆਸਰਾਈਆਂ ਲੱਗਣੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਅਕਾਲੀ ਆਗੂ ਵਲੋਂ ਵੀ ਸੰਕੇਤਕ ਬਿਆਨ ਦਿੱਤਾ ਗਿਆ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ ਕਿ ਮੌਜੂਦਾ ਸਮਾਂ ਚੋਣਾਂ ਦੀ ਤਿਆਰੀ ਦਾ ਨਹੀਂ ਸਗੋਂ ਕੋਰੋਨਾ ਦੇ ਚੱਲਦਿਆਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਘਾਟ ਨੂੰ ਲੈਕੇ ਸਰਕਾਰ 'ਤੇ ਦਬਾਅ ਬਣਾਉਣ ਦੀ ਲੋੜ ਹੈ।