ਤਰਨ ਤਾਰਨ ਵਿਖੇ ਰੂੜੀ ਨੂੰ ਲੈ ਕੇ ਹੋਏ ਝਗੜੇ 'ਚ ਇੱਕ ਵਿਅਕਤੀ ਦੀ ਮੌਤ - tarntaran update
🎬 Watch Now: Feature Video
ਤਰਨਤਾਰਨ: ਬੀਤੇ ਕੁੱਝ ਸਮੇਂ ਪਹਿਲਾਂ ਰੂੜੀ ਨੂੰ ਦੋ ਧਿਰਾਂ ਵਿੱਚ ਝਗੜਾ ਹੋਇਆ ਸੀ। ਇਸ ਝਗੜੇ ਨੂੰ ਲੈ ਕੇ ਲੱਗੀਆਂ ਸੱਟਾਂ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਿਸ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਉੱਤੇ ਸਹੀ ਕਾਰਵਾਈ ਨਾ ਕਰਨ ਦੇ ਦੋਸ਼ ਲਾਏ ਹਨ।
ਪਰਿਵਾਰਕ ਮੈਂਬਰਾਂ ਨੇ ਥਾਣਾ ਕੱਚਾ-ਪੱਕਾ ਦੇ ਮੂਹਰੇ ਲਾਸ਼ ਰੱਖ ਕੇ ਪੁਲਿਸ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਇਨਸਾਫ਼ ਦੀ ਮੰਗ ਕੀਤੀ।
ਇਸ ਸਬੰਧੀ ਪੁਲਿਸ ਥਾਣਾ ਮੁਖੀ ਗੁਰਨੇਕ ਸਿੰਘ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਬਲਵਿੰਦਰ ਸਿੰਘ ਦੀ ਲਾਸ਼ ਪੋਸਟ ਮਾਰਟਮ ਲਈ ਭੇਜ ਦਿੱਤੀ ਜਾ ਰਹੀ ਹੈ ਅਤੇ ਰਿਪੋਰਟ ਆਉਣ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।