ਮੈਨੂੰ ਤੇ ਮੇਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨਹੀਂ ਕਰ ਰਹੀ ਕਾਰਵਾਈ- ਪੀੜਤ - jalandhar crime news
🎬 Watch Now: Feature Video
ਜਲੰਧਰ: ਪੰਜਾਬ ਪ੍ਰੈੱਸ ਕਲੱਬ ਵਿੱਚ ਇੱਕ ਪੀੜਤ ਪਰਿਵਾਰ ਨੇ ਥਾਣਾ ਭਾਰਗੋ ਕੈਂਪ ਦੀ ਪੁਲਿਸ ਦੇ ਖਿਲਾਫ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪੀੜਤ ਹੈਪੀ ਨੇ ਦੱਸਿਆ ਕਿ ਲੱਕੀ, ਵਿੱਕੀ, ਮੁਕੁਲ, ਕੱਦੂ, ਸ਼ੇਰ ਸਿੰਘ, ਨਿਹੰਗ ਜੌਨੀ ਅਤੇ ਸੁਨੀਲ ਕੁਮਾਰ ਉਰਫ ਸ਼ੀਲੂ ਉਸਦੀ ਭੈਣ ਨੂੰ ਤੰਗ-ਪਰੇਸ਼ਾਨ ਕਰਦੇ ਸੀ ਜਦੋ ਉਸਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਉਸ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਇਸ ਸਬੰਧੀ ਜਦੋ ਉਸਨੇ ਪੁਲਿਸ ਚ ਸ਼ਿਕਾਇਤ ਦਰਜ ਕਰਵਾਈ ਤਾਂ ਪੁਲਿਸ ਨੇ ਇਸ ਮਾਮਲੇ ਤੇ ਕੋਈ ਕਾਰਵਾਈ ਨਹੀਂ ਕੀਤੀ ਹੈ। ਪੀੜਤ ਦਾ ਕਹਿਣਾ ਹੈ ਕਿ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਉਨ੍ਹਾਂ ਨੌਜਵਾਨਾਂ ਤੋਂ ਖਤਰਾ ਹੈ।