ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ - ਲੁਧਿਆਣਾ ਨਿਊਜ਼

🎬 Watch Now: Feature Video

thumbnail

By

Published : Nov 22, 2019, 11:25 PM IST

ਲੁਧਿਆਣਾ: ਪੰਜਾਬ 'ਚ ਕਰਜ਼ੇ ਦੇ ਕਾਰਨ ਕਿਸਾਨਾਂ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵੱਧਦੇ ਜਾ ਰਹੇ ਹਨ। ਖੰਨੇ ਦੇ ਨਜ਼ਦੀਕੀ ਪਿੰਡ ਈਸੜੂ ਦੇ ਵਿੱਚ ਇੱਕ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ 52 ਸਾਲਾ ਅਮਰਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਮਰਜੀਤ ਨੇ ਬੈਂਕ ਤੋਂ 10 ਲੁੱਖ ਰੁਪਏ ਦਾ ਕਰਜ਼ਾ ਲਿਆ ਸੀ ਅਤੇ ਫਸਲ ਖ਼ਰਾਬ ਹੋਣ ਦੇ ਕਾਰਨ ਉਹ ਕਰਜ਼ਾ ਮੋੜਨ ਵਿੱਚ ਅਸਮਰਥ ਸੀ। ਬੈਂਕ ਵੱਲੋਂ ਉਸ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਇਸ ਦਾ ਕੇਸ ਅਦਾਲਤ ਵਿੱਚ ਵੀ ਚੱਲ ਰਿਹਾ ਹੈ। ਜਿਸ ਦੀ ਵਜ੍ਹਾ ਕਾਰਨ ਅਮਰਜੀਤ ਬੇਹਦ ਪਰੇਸ਼ਾਨ ਰਹਿੰਦਾ ਸੀ ਅਤੇ ਉਸ ਨੇ ਰਾਤ ਨੂੰ ਖ਼ੇਤ ਵਿੱਚ ਜ਼ਹਿਰੀਲਾ ਪਦਾਰਥ ਨਿਗਲ ਕਿ ਖੁਦਕੁਸ਼ੀ ਕਰ ਲਈ। ਇਸ ਬਾਰੇ ਜਾਂਚ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਪੀੜਤ ਪਰਿਵਾਰ ਦੇ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.