ਕਰਜ਼ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ - ਤਰਨਤਾਰਨ ਦੇ ਪਿੰਡ ਢੋਟੀਆਂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14014626-121-14014626-1640519615302.jpg)
ਤਰਨਤਾਰਨ: ਪੰਜਾਬ ਵਿੱਚ ਕਰਜ਼ ਤੋਂ ਪ੍ਰੇਸ਼ਾਨ ਕਿਸਾਨਾਂ ਦੀਆਂ ਖੁਦਕੁਸ਼ੀਆਂ (Farmer suicides) ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਇਹ ਖੁਦਕੁਸ਼ੀਆਂ (suicides) ਪੰਜਾਬ ਸਰਕਾਰ (Government of Punjab) ਵੱਲੋਂ ਕੀਤੇ ਕਿਸਾਨਾਂ (Farmers) ਦੇ ਕਰਜ਼ ਮੁਆਫ਼ ਦੇ ਐਲਾਨ ਦੀ ਵੀ ਪੋਲ ਖੋਲ੍ਹ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਤਰਨਤਾਰਨ ਦੇ ਪਿੰਡ ਢੋਟੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ 45 ਸਾਲਾਂ ਰਣਜੀਤ ਸਿੰਘ ਉਰਫ਼ ਰਾਣਾ ਨਾਮ ਦੇ ਕਿਸਾਨ (Farmer) ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਿਤ ਕਰ ਲਈ। ਜਾਣਾਕਰੀ ਮੁਤਾਬਕ ਮ੍ਰਿਤਕ ਸਾਢੇ ਤਿੰਨ ਲੱਖ ਦਾ ਕਰਜ਼ਾਈ ਸੀ, ਜੋ ਪਿਛਲੇ ਲੰਬੇ ਸਮੇਂ ਤੋਂ ਕਰਜ਼ ਕਰਕੇ ਕਾਫ਼ੀ ਪ੍ਰੇਸ਼ਾਨ ਸੀ। ਪਿੰਡ ਵਾਸੀਆਂ ਤੇ ਕਿਸਾਨ ਆਗੂਆਂ ਵੱਲੋਂ ਮ੍ਰਿਤਕ ਕਿਸਾਨ ਦਾ ਪੂਰਨ ਕਰਜ਼ ਮੁਆਫ ਅਤੇ ਪਰਿਵਾਰ ਦੇ ਇੱਕ ਮੈਂਬਰ ਲਈ ਸਰਕਾਰ ਨੌਕਰੀ ਦੀ ਮੰਗ ਕੀਤੀ ਜਾ ਰਹੀ ਹੈ।