ਭਾਰਤ ਬੰਦ ਮੌਕੇ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਵਿਖੇ ਘੱਟੀ ਸੰਗਤ ਦੀ ਆਮਦ

By

Published : Dec 8, 2020, 10:50 PM IST

thumbnail
ਅੰਮ੍ਰਿਤਸਰ: ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ 'ਚ ਅਜੇ ਵੀ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨ ਅੰਦੋਲਨ ਨੂੰ ਸਫਲ ਬਣਾਉਣ ਲਈ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸ਼ਹਿਰ ਦੇ ਸਾਰੇ ਬਾਜ਼ਾਰ, ਸਿੱਖਿਅਕ ਤੇ ਸਰਕਾਰੀ ਅਦਾਰੇ ਪੂਰਣ ਤੌਰ 'ਤੇ ਬੰਦ ਨਜ਼ਰ ਆਏ। ਰੋਜ਼ਾਨਾ ਜਿਥੇ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਹੈ, ਉਥੇ ਹੀ ਅੱਜ ਭਾਰਤ ਬੰਦ ਦੇ ਕਾਰਨ ਇਥੇ ਸੰਗਤ ਦੀ ਆਮਦ ਘੱਟ ਨਜ਼ਰ ਆਈ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐਸਜੀਪੀਸੀ ਵੱਲੋਂ ਕਿਸਾਨਾਂ ਦੀ ਸਫ਼ਲਤਾ ਲਈ ਵਿਸ਼ੇਸ਼ ਤੌਰ 'ਤੇ ਅਰਦਾਸ ਕੀਤੀ ਗਈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.