ਸ਼ਹੀਦੀ ਸਭਾ ਦੇ ਤੀਸਰੇ ਦਿਨ ਸਜਾਇਆ ਨਗਰ ਕੀਰਤਨ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਛੋਟੇ ਸਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਹਾਜ਼ਰ ਰਹੇ। ਨਗਰ ਕੀਰਤਨ ਵਿੱਚ ਵੱਖ-ਵੱਖ ਕੀਰਤਨੀ ਜਥੇ ਅਤੇ ਗਤਕਾ ਪਾਰਟੀਆਂ ਨੇ ਜੌਹਰ ਦਿਖਾਏ।