ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਸਮਾਗਮ ਕਰਵਾਇਆ - ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਸਮਾਗਮ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਧਾਰਮਿਕ ਸਮਾਗਮ ਕਰਵਾਏ ਗਏ। ਇਸੇ ਕੜੀ ਅਧੀਨ ਸਰਹਿੰਦ ਦੇ ਗੁਰਦੁਆਰਾ ਸ਼੍ਰੀ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਨੇ ਅਖੰਡ ਪਾਠ ਕਰਵਾਏ। ਇਸ ਮੌਕੇ ਕਮੇਟੀ ਮੈਂਬਰ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਬਾਬਾ ਫਤਹਿ ਸਿੰਘ ਤੇ ਪ੍ਰੀਤ ਨਗਰ ਦੀਆਂ ਸੰਗਤਾਂ ਨੇ ਸਮਾਗਮ 'ਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਸੰਗਤ ਨੇ ਵੱਡੀ ਗਿਣਤੀ ਵਿੱਚ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰੀ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।