ਦੋ ਕਿਲੋ ਭੂਕੀ ਸਮੇਤ ਮੁਲਜ਼ਮ ਕਾਬੂ - ਗ੍ਰਿਫ਼ਤਾਰ
🎬 Watch Now: Feature Video
ਜਲੰਧਰ : ਕਸਬਾ ਫਿਲੌਰ ਦੇ ਬਿਲਗਾ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਦੋ ਕਿੱਲੋ ਭੂਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਥਾਣਾ ਮੁਖੀ ਹਰਦੀਪ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੀ ਸੀ ਅਤੇ ਉਨ੍ਹਾਂ ਨੇ ਇਕ ਯੁਵਕ ਨੂੰ ਰੋਕਿਆ ਅਤੇ ਤਲਾਸ਼ੀ ਲੈਣ ਤੇ ਉਸ ਕੋਲੋਂ ਦੋ ਕਿਲੋ ਭੂਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਹਿਚਾਣ ਸਤਨਾਮ ਸਿੰਘ ਕਰਤਾਰ ਸਿੰਘ ਵਾਸੀ ਤਲਵਣ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਦੇ ਖਿਲਾਫ਼ ਪਹਿਲਾਂ ਤੋਂ ਵੀ ਦੋ ਮਾਮਲੇ ਦਰਜ ਹੋਏ ਹੋਏ ਹਨ।