ਦਿੱਲੀ ਪੁਲਿਸ ਵੱਲੋਂ ਗੁਰਸਿੱਖ ਨੌਜਵਾਨ ਦੇ ਕੇਸਾਂ ਦੀ ਬੇਅਦਬੀ ਸਬੰਧੀ ਵਫ਼ਦ ਐਸਐਸਪੀ ਫ਼ਤਿਹਗੜ੍ਹ ਸਾਹਿਬ ਨੂੰ ਮਿਲਿਆ - ਲੰਗਰ ਦੀ ਸੇਵਾ ਕਰ ਰਹੇ ਗੁਰਸਿੱਖ ਨੌਜਵਾਨ
🎬 Watch Now: Feature Video

ਫ਼ਤਿਹਗੜ੍ਹ ਸਾਹਿਬ: ਦਿੱਲੀ ਦੇ ਸਿੰਘੂ ਬਾਰਡਰ 'ਤੇ ਲੰਗਰ ਦੀ ਸੇਵਾ ਕਰ ਰਹੇ ਗੁਰਸਿੱਖ ਨੌਜਵਾਨ ਨੂੰ ਦਿੱਲੀ ਪੁਲਿਸ ਅਤੇ ਗੁੰਡਿਆਂ ਵੱਲੋਂ ਜਬਰੀ ਚੁੱਕ ਕੇ ਕੁੱਟਮਾਰ ਕਰਨ ਤੇ ਕੇਸਾਂ ਦੀ ਬੇਅਦਬੀ ਕਰਨ ਦੇ ਰੋਸ ਵਜੋਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦੀ ਅਗਵਾਈ ਵਿੱਚ ਵਫ਼ਦ ਐਸਐਸਪੀ ਫ਼ਤਹਿਗੜ੍ਹ ਸਾਹਿਬ ਨੂੰ ਮਿਲਿਆ। ਇਸ ਮੌਕੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਅਜਨੇਰ ਦੇ ਨੌਜਵਾਨ ਵਿਸ਼ਾਲਜੀਤ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ ਕਿ ਦਿੱਲੀ ਦੇ ਸਿੰਘੂ ਬਾਰਡਰ 'ਤੇ ਲੰਗਰ ਦੀ ਸੇਵਾ ਕਰ ਰਹੇ ਗੁਰਸਿੱਖ ਨੌਜਵਾਨ ਨੂੰ ਦਿੱਲੀ ਪੁਲਿਸ ਅਤੇ ਗੁੰਡਿਆਂ ਵੱਲੋਂ ਜਬਰੀ ਚੁੱਕ ਕੇ ਕੁੱਟਮਾਰ ਕਰਨ ਤੇ ਕੇਸਾਂ ਦੀ ਬੇਅਦਬੀ ਕਰਨ ਦੇ ਰੋਸ ਵਜੋਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿੱਚ ਦਿੱਲੀ ਪੁਲਿਸ ਅਤੇ ਨਾਲ ਸ਼ਾਮਲ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਜਾਵੇ।