ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ - Home Minister Amit Shah
🎬 Watch Now: Feature Video
ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਜਾਣਕਾਰੀ ਮੁਤਾਬਕ ਵਫ਼ਦ ਨੇ ਸਿੱਖ ਮੁੱਦਿਆਂ ਤੇ ਸਰਹੱਦੋਂ ਪਾਰ ਘੱਟ ਗਿਣਤੀਆਂ ਨਾਲ ਹੋ ਰਹੇ ਜ਼ੁਲਮ ਨੂੰ ਲੈ ਕੇ ਸ਼ਾਹ ਨਾਲ ਚਰਚਾ ਕੀਤੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਸ਼ਾਹ ਨਾਲ ਮਿਲ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਲਈ ਪੈਰਵੀ ਨੂੰ ਲੈ ਕੇ ਚਰਚਾ ਕੀਤੀ। ਸ੍ਰੀ ਨਨਕਾਣਾ ਸਾਹਿਬ ਵਿਖੇ ਹੋਏ ਹਮਲੇ 'ਤੇ ਇੱਕ ਸਿੱਖ ਨੌਜਵਾਨ ਦੇ ਕਤਲ ਬਾਰੇ ਵੀ ਅਕਾਲੀ ਦਲ ਨੇ ਗੱਲ ਕੀਤੀ। ਇਸ ਤੋਂ ਇਲਾਵਾ ਅਕਾਲੀ ਦਲ ਆਉਣ ਵਾਲੀਆਂ ਦਿੱਲੀ ਚੋਣਾਂ ਲਈ ਅਕਾਲੀ-ਭਾਜਪਾ ਦੀ ਟਿਕਟ ਵੰਡ ਅਤੇ ਗਠਬੰਧਨ ਨੂੰ ਲੈ ਕੇ ਵੀ ਚਰਚਾ ਕੀਤੀ। ਇਸ ਵਫ਼ਦ 'ਚ ਸੁਖਬੀਰ ਸਿੰਘ ਬਾਦਲ, ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਭੂੰਦੜ, ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਮਨਜਿੰਦਰ ਸਿੰਘ ਸਿਰਸਾ, ਨਰੇਸ਼ ਗੁਜਰਾਲ, ਮਹੇਸ਼ ਇੰਦਰ ਗਰੇਵਾਲ, ਸ਼ਾਮਿਲ ਹਨ।