ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਵਪਾਰੀ ਨਾਲ ਕੀਤੀ ਮੀਟਿੰਗ - Aam Aadmi Party
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ:ਦਿੱਲੀ ਦੇ ਸਿਹਤ ਮੰਤਰੀ (Health Minister of Delhi) ਸਤਿੰਦਰ ਜੈਨ ਨੇ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਆਮ ਆਦਮੀ ਪਾਰਟੀ (Aam Aadmi Party) ਵੱਲੋਂ 2022 ਵਿੱਚ ਸਰਕਾਰ ਬਣਨ ਤੋਂ ਬਾਅਦ ਕੀ ਉਪਰਾਲੇ ਕੀਤੇ ਜਾਣਗੇ ਇਸ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।ਇਸ ਮੌਕੇ ਸਤਿੰਦਰ ਜੈਨ ਨੇ ਕਿਹਾ ਪੰਜਾਬੀ ਵਪਾਰੀ ਅਤੇ ਕਾਰੋਬਾਰੀ ਬਹੁਤ ਦੁਖੀ ਹਨ, ਇੱਥੇ ਸਿੰਗਲ ਵਿੰਡੋ ਕੰਮ ਨਹੀਂ ਹੋ ਰਹੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਵਿਸ਼ੇਸ਼ ਸਹੂਲਤਾਂ ਦੇਣ ਦਾ ਵਾਅਦਾ ਕੀਤਾ। ਚੰਡੀਗੜ੍ਹ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਵੱਡੀ ਪਾਰਟੀ ਬਣ ਕੇ ਉੱਭਰਨ ਤੇ ਸਤਿੰਦਰ ਜੈਨ ਨੇ ਕਿਹਾ ਕਿ ਆਪ ਦੀ ਨੀਤੀਆਂ ਦੀ ਤਸਵੀਰ ਸਾਹਮਣੇ ਹੈ।