ਆਸ਼ਾ ਵਰਕਰ ਦੀ ਕੁੱਟਮਾਰ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਮੰਗ ਪੱਤਰ ਸੌਂਪਿਆ - asha worker demand notice
🎬 Watch Now: Feature Video
ਮਲੇਰਕੋਟਲਾ: ਪਿੰਡ ਚਪੜੌਦਾ ਵਿਖੇ ਆਸ਼ਾ ਵਰਕਰ ਕੁਲਵੰਤ ਕੌਰ ਦੀ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ ਹੈ। ਮੰਗਲਵਾਰ ਨੂੰ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਸਬੰਧੀ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਖਾਲਸਾ ਦੀ ਅਗਵਾਈ ਵਿੱਚ ਵੱਡੀ ਗਿਣਤੀ ਆਸ਼ਾ ਵਰਕਰਾਂ ਸੀਐਚਸੀ ਅਮਰਗੜ੍ਹ ਵਿਖੇ ਪੁੱਜੀਆਂ ਅਤੇ ਐਸਐਮਓ ਸੰਜੇ ਗੋਇਲ ਨੂੰ ਮੰਗ-ਪੱਤਰ ਸੌਂਪਿਆ। ਇਕੱਠ ਦੇ ਮੱਦੇਨਜ਼ਰ ਡੀਐਸਪੀ ਰਜ਼ਨ ਸ਼ਰਮਾ ਵੀ ਮੌਕੇ 'ਤੇ ਪੁੱਜੇ ਅਤੇ ਵਰਕਰਾਂ ਦਾ ਪੱਖ ਸੁਣਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜੇਕਰ ਆਸ਼ਾ ਵਰਕਰਾਂ ਨਾਲ ਦੁਰਵਿਵਹਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਥਾਣਾ ਇੰਚਾਰਜ ਸਬ-ਇੰਸਪੈਕਟਰ ਮਨਜੋਤ ਸਿੰਘ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਜਿਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਜਲਦ ਅਮਲ 'ਚ ਲਿਆਂਦੀ ਜਾਵੇਗੀ।