ਲੁਧਿਆਣਾ ਵਿਖੇ ਬਣਨ ਜਾ ਰਹੇ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ - Abnahi Welfare Society
🎬 Watch Now: Feature Video
ਜਲੰਧਰ: ਲੁਧਿਆਣਾ ਵਿਖੇ ਇੰਟਰਨੈਸ਼ਨਲ ਏਅਰਪੋਰਟ ਹਲਵਾਰਾ ਬਣਨ ਜਾ ਰਿਹਾ ਹੈ। ਇਸ ਸਬੰਧ ਵਿੱਚ ਉਨ੍ਹਾਂ ਉਸ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਇੰਟਰਨੈਸ਼ਨਲ ਏਅਰਪੋਰਟ ਰੱਖੇ ਜਾਣ ਦੀ ਮੰਗ ਕਰਦਿਆਂ ਅਬਨਹੀ ਵੈੱਲਫੇਅਰ ਸੁਸਾਇਟੀ ਨੇ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਸੰਸਥਾ ਦੇ ਮੁੱਖ ਇੰਚਾਰਜ ਸਤਵਿੰਦਰ ਕੌਰ ਸੱਤੀ ਨੇ ਦੱਸਿਆ ਕਿ ਲੁਧਿਆਣਾ ਵਿਖੇ ਇੰਟਰਨੈਸ਼ਨਲ ਏਅਰਪੋਰਟ ਹਲਵਾਰਾ ਬਣਨ ਜਾ ਰਿਹਾ ਹੈ ਜਿਸ ਲਈ ਆਲੇ ਦੁਆਲੇ ਦੇ ਪਿੰਡਾਂ ਦੀ ਜ਼ਮੀਨ ਵੀ ਐਕਵਾਇਰ ਕੀਤੀ ਗਈ ਹੈ। ਇਸ ਏਅਰਪੋਰਟ ਤੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦਾ ਜੱਦੀ ਪਿੰਡ ਤਕਰੀਬਨ 2 ਕਿਲੋਮੀਟਰ ਦੂਰ ਹੈ ਜਿਸ ਲਈ ਇਸ ਇਲਾਕੇ ਦੇ ਲੋਕਾਂ ਦੀ ਪੁਰਜ਼ੋਰ ਮੰਗ ਹੈ ਕਿ ਇਸ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਇੰਟਰਨੈਸ਼ਨਲ ਏਅਰਪੋਰਟ ਰੱਖਿਆ ਜਾਵੇ।