ਕੇਰਲਾ ਦੀ ਤਰਜ਼ 'ਤੇ ਸਬਜ਼ੀਆਂ ਅਤੇ ਫ਼ਲਾਂ 'ਤੇ ਐਮਐਸਪੀ ਲਾਗੂ ਕਰਨ ਲਈ ਮੰਗ ਪੱਤਰ ਸੌਂਪੇ - ਸਬਜ਼ੀਆਂ ਅਤੇ ਫ਼ਲਾਂ 'ਤੇ ਐਮਐਸਪੀ
🎬 Watch Now: Feature Video
ਮਾਨਸਾ: ਕੇਰਲਾ ਸਰਕਾਰ ਵੱਲੋਂ 16 ਸਬਜ਼ੀਆਂ ਅਤੇ ਫ਼ਲਾਂ 'ਤੇ ਐਮਐਸਪੀ ਲਾਗੂ ਕਰਨ ਦੀ ਤਰਜ਼ 'ਤੇ ਪੰਜਾਬ ਵਿੱਚ ਵੀ ਇਸਨੂੰ ਲਾਗੂ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ ਇਸ ਨੂੰ ਲਾਗੂ ਕਰਵਾਉਣ ਦੀ ਪਹਿਲ ਕਰਦਿਆਂ ਸੰਵਿਧਾਨ ਬਚਾਓ ਮੰਚ, ਪੰਜਾਬ ਕਿਸਾਨ ਯੂਨੀਅਨ ਅਤੇ ਮੈਡੀਕਲ ਪ੍ਰਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਦੇ ਨਾਂਅ ਅਤੇ ਕਿਸਾਨ ਜਥੇਬੰਦੀਆਂ ਨੂੰ ਮੰਗ ਪੱਤਰ ਸੌਂਪੇ ਗਏ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਸ ਨਾਲ ਜਿਥੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਰੇਗੀ, ਉਥੇ ਕਿਸਾਨਾਂ ਨੂੰ ਫ਼ਸਲ ਦਾ ਸਹੀ ਮੁੱਲ ਮਿਲ ਸਕੇਗਾ।