ਸਕੂਲ ਖੁੱਲ੍ਹਵਾਉਣ ਲਈ ਕਿਸਾਨ ਯੂਨੀਅਨ ਨੇ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ
ਸ੍ਰੀ ਫ਼ਤਿਹਗੜ੍ਹ ਸਾਹਿਬ : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਦੀ ਅਗਵਾਈ ’ਚ ਸਕੂਲ ਖੋਲ੍ਹਣ ਲਈ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ। ਹਰਨੇਕ ਸਿੰਘ ਭੱਲਮਾਜਰਾ ਨੇ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਦੌਰਾਨ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਇਕੱਠ ਕਰਕੇ ਚੋਣ ਪ੍ਰਚਾਰ ਤਾਂ ਕਰ ਸਕਦੀਆਂ ਹਨ ਪਰ ਸਰਕਾਰ ਨੇ ਸਕੂਲ ਖੋਲ੍ਹਣ ’ਤੇ ਪਾਬੰਦੀ ਲਗਾਈ ਹੋਈ ਹੈ। ਜਿਸ ਕਰਕੇ ਬੱਚਿਆਂ ਦਾ ਭਵਿੱਖ ਖ਼ਰਾਬ ਹੋ ਰਿਹਾ ਹੈ। ਭਾਰਤੀ ਸੰਵਿਧਾਨ ’ਚ ਅਜਿਹਾ ਕੋਈ ਕਾਨੂੰਨ ਨਹੀਂ ਬਣਿਆ ਕਿ ਲੋਕਾਂ ਨੂੰ ਵੈਕਸੀਨ ਲਵਾਉਣ ਲਈ ਮਜ਼ਬੂਰ ਕੀਤਾ ਜਾ ਸਕੇ।