ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਮਾਲੀ ਮਦਦ ਲਈ ਕਿਸਾਨ ਜਥੇਬੰਦੀਆਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ - ਸਰਕਾਰ ਵੱਲੋਂ ਮੁਆਵਜ਼ਾ
🎬 Watch Now: Feature Video
ਗੁਰਦਾਸਪੁਰ: ਕਿਸਾਨ ਅੰਦੋਲਨ ਵਿੱਚ ਗੁਰਦਾਸਪੁਰ ਦੇ ਪਿੰਡ ਗਿੱਲਾਂ ਵਾਲੀ ਦੇ ਕਿਸਾਨ ਅਮਰੀਕ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਅਮਰੀਕ ਸਿੰਘ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਮੁਆਵਜ਼ਾ ਦਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਗੁਰਦਾਸਪੁਰ ਦੇ ਡੀਸੀ ਨੂੰ ਮੰਗ ਪੱਤਰ ਦਿੱਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਵੱਲੋਂ 10 ਲੱਖ ਰੁਪਏ ਦਾ ਮੁਆਵਜ਼ਾ ਤੇ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ।