ਵਾਰਡ ਨੰਬਰ-45 'ਚ ਕੂੜੇ ਦੀ ਸਮੱਸਿਆ ਨੂੰ ਲੈ ਕੇ ਨਗਰ ਨਿਗਮ ਨੂੰ ਦਿੱਤਾ ਮੰਗ ਪੱਤਰ - ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ
🎬 Watch Now: Feature Video
ਜਲੰਧਰ: ਸਫਾਈ ਅਤੇ ਕੂੜੇ ਦੀ ਸਮੱਸਿਆ ਨੂੰ ਲੈ ਕੇ ਸ਼ਹਿਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਵੱਲੋਂ ਜਲੰਧਰ ਦੇ ਨਗਰ ਨਿਗਮ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਹੈ। ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਜੁਆਇੰਟ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਾਰਡ ਨੰਬਰ 45 ਵਿੱਚ ਜਲਦ ਤੋਂ ਜਲਦ ਕੂੜੇ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੁਝ ਅਜਿਹੇ ਵੀ ਇਲਾਕੇ ਹਨ ਜਿਨ੍ਹਾਂ ਇਲਾਕਿਆਂ ਵਿੱਚ ਸਫ਼ਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਜਸਪਾਲ ਕੌਰ ਭਾਟੀਆ ਵਾਰਡ ਨੰਬਰ 45 ਦੀ ਕੌਂਸਲਰ ਹੈ ਅਤੇ ਉਨ੍ਹਾਂ ਦਾ ਫਰਜ਼ ਹੈ ਕਿ ਉਹ ਆਪਣੇ ਵਾਰਡ ਦਾ ਪੂਰਾ ਖਿਆਲ ਰੱਖਣ। ਜਿਸ ਦੇ ਚੱਲਦਿਆਂ ਉਨ੍ਹਾਂ ਨੇ ਨਗਰ ਨਿਗਮ ਤੋਂ ਮੰਗ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਪ੍ਰੇਸ਼ਾਨੀਆਂ ਨੂੰ ਦੂਰ ਕੀਤਾ ਜਾਵੇ।