ਆਂਗਨਵਾੜੀ ਵਰਕਰਾਂ ਅਤੇ ਹੈਪਲਰਾਂ ਡੀ.ਸੀ ਰਾਹੀ ਭੇਜਿਆ ਮੰਗ ਪੱਤਰ
🎬 Watch Now: Feature Video
ਗੁਰਦਾਸਪੁਰ: ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਗੁਰਦਾਸਪੁਰ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਉਪਰੰਤ ਡੀ.ਸੀ ਰਾਹੀ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਆਂਗਨਵਾੜੀ ਵਰਕਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਪਿਛਲੇ ਪੰਜਾਹ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਦੇ ਘਰ ਦੇ ਬਾਹਰ ਬੈਠੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਉਹ ਸੰਘਰਸ਼ਸ਼ ਤੇਜ਼ ਕਰਨਗੇ।