ਸਕੂਲ ਖੋਲ੍ਹਣ ਦੀ ਮੰਗ ਨੂੰ ਲੈਕੇ ਤਹਿਸੀਲਦਾਰ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ - Tehsildar regarding reopening
🎬 Watch Now: Feature Video
ਜਲੰਧਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਪੰਜਾਬ ਸਰਕਾਰ ਵਲੋਂ ਸਕੂਲ ਅਤੇ ਕਾਲਜ ਬੰਦ ਕੀਤੇ ਗਏ ਹਨ। ਜਿਸ ਨੂੰ ਲੈਕੇ ਜਲੰਧਰ ਦੇ ਕਸਬਾ ਫਿਲੌਰ 'ਚ ਗੈਰ ਸਹਾਇਤਾ ਪ੍ਰਾਪਤ ਸਕੂਲਾਂ ਵਲੋਂ ਸਥਾਨਕ ਤਹਿਸੀਲਦਾਰ ਰਾਹੀ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਮੌਕੇ ਅਧਿਆਪਕਾਂ ਦਾ ਕਹਿਣਾ ਕਿ ਜਦੋਂ ਬਾਕੀ ਅਦਾਰੇ ਖੁੱਲ੍ਹ ਸਕਦੇ ਹਨ ਤਾਂ ਸਕੂਲ ਅਤੇ ਕਾਲਜ ਵੀ ਖੋਲ੍ਹੇ ਜਾ ਸਕਦੇ ਹਨ। ਉਨ੍ਹਾਂ ਦਾ ਕਹਿਣਾ ਕਿ ਸਕੂਲ ਅਤੇ ਕਾਲਜ ਬੰਦ ਰੱਖਣ ਨਾਲ ਜਿਥੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ, ਉਥੇ ਹੀ ਸਕੂਲ ਦੇ ਡਰਾਇਵਰ, ਹੈਲਪਰ ਅਤੇ ਹੋਰ ਵਰਕਰ ਵੀ ਬੇਰੁਜ਼ਗਾਰ ਹੋ ਚੁੱਕੇ ਹਨ। ਇਸ ਲਈ ਜਲਦੀ ਤੋਂ ਜਲਦੀ ਸਰਕਾਰ ਵਲੋਂ ਸਕੂਲ ਖੋਲ੍ਹੇ ਜਾਣੇ ਚਾਹੀਦੇ ਹਨ।