ਸਾਂਸਦ ਬਿੱਟੂ ਖਿਲਾਫ਼ ਕਾਰਵਾਈ ਨੂੰ ਲੈਕੇ ਡੀਸੀ ਨੂੰ ਦਿੱਤਾ ਮੰਗ ਪੱਤਰ - ਬਹੁਜਨ ਸਮਾਜ ਪਾਰਟੀ
🎬 Watch Now: Feature Video
ਅੰਮ੍ਰਿਤਸਰ: ਲੋਕ ਸਭਾ ਮੈਂਬਰ(Member of Lok Sabha) ਰਵਨੀਤ ਬਿੱਟੂ ਵਲੋਂ ਦਿੱਤੇ ਵਿਵਾਦਤ ਬਿਆਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਡੀਸੀ ਅੰਮ੍ਰਿਤਸਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਤੋਂ ਕਾਂਗਰਸ ਘਬਰਾ ਗਈ ਹੈ, ਜੋ ਉਨ੍ਹਾਂ ਦੇ ਬਿਆਨਾਂ ਤੋਂ ਸਾਫ਼ ਪਤਾ ਚੱਲ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਰਵਨੀਤ ਬਿੱਟੂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਕਿ ਕਾਰਵਾਈ ਨਾ ਹੋਣ 'ਤੇ ਉਨ੍ਹਾਂ ਵਲੋਂ ਅੰਮ੍ਰਿਤਸਰ ਬੱਸ ਅੱਡੇ ਦਾ ਘਿਰਾਓ ਕੀਤਾ ਜਾਵੇਗਾ।