ਵੱਧ ਰਹੀ ਮਹਿੰਗਾਈ ਵਿਰੁੱਧ ਐਸਡੀਐਮ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ - ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ
🎬 Watch Now: Feature Video
ਜਲੰਧਰ: ਕਸਬਾ ਫਿਲੌਰ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਆਗੂਆਂ ਨੇ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਫਿਲੌਰ ਦੇ ਐਸਡੀਐਮ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ। ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਮੰਗ ਪੱਤਰ ਦਿੱਤਾ ਤਾਂ ਜੋ ਕਿ ਉਹ ਇਹ ਮੰਗ ਪੱਤਰ ਅੱਗੇ ਪ੍ਰਧਾਨ ਮੰਤਰੀ ਨੂੰ ਭੇਜਣ ਅਤੇ ਹਰ ਰੋਜ਼ ਦੀ ਵਧ ਰਹੀ ਮਹਿੰਗਾਈ ਉੱਤੇ ਕਾਬੂ ਪਾਉਣ ਅਤੇ ਆਮ ਲੋਕ ਜਿਨ੍ਹਾਂ ਦਾ ਗੁਜ਼ਾਰਾ ਕਰਨਾ ਵੀ ਬੇਹੱਦ ਮੁਸ਼ਕਲ ਹੋ ਰਿਹਾ ਹੈ। ਉਹ ਆਪਣੇ ਘਰ ਦੋ ਵਕਤ ਦੀ ਰੋਟੀ ਤਾਂ ਖਾ ਸਕਣ।