ਦੁਕਾਨਾਂ ਖੋਲ੍ਹਣ ਦੀ ਮੰਗ ਨੂੰ ਲੈਕੇ ਕਿਸਾਨਾਂ ਵਲੋਂ ਕੀਤਾ ਗਿਆ ਪ੍ਰਦਰਸ਼ਨ - lockdown in India latest news today
🎬 Watch Now: Feature Video
ਪਠਾਨਕੋਟ: ਸੰਯਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਵਲੋਂ ਦੁਕਾਨਾਂ ਖੋਲ੍ਹਣ ਦੀ ਮੰਗ ਨੂੰ ਲੈਕੇ ਪਠਾਨਕੋਟ ਦੇ ਬਾਲਮੀਕੀ ਚੌਂਕ 'ਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਦਾ ਕਹਿਣਾ ਕਿ ਦੁਕਾਨਦਾਰ ਪਹਿਲਾਂ ਹੀ ਲੌਕ ਡਾਊਨ ਕਾਰਨ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਹਨ। ਜਿਸ ਕਾਰਨ ਦੁਕਾਨਦਾਰ ਕਰਜ਼ ਲੈਕੇ ਆਪਣਾ ਕੰਮ ਚਲਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਮੁੜ ਦੁਕਾਨਾਂ ਬੰਦ ਕਰਕੇ ਦੁਕਾਨਦਾਰਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਵਲੋਂ ਆਪਣਾ ਫੈਸਲਾ ਨਾ ਬਦਲਿਆ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।