ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈਕੇ ਪ੍ਰਦਰਸ਼ਨ - Former Chief Minister Capt. Amarinder Singh
🎬 Watch Now: Feature Video

ਬਟਾਲਾ: ਪਿਛਲੇ ਲੰਬੇ ਸਮੇਂ ਤੋਂ ਬਟਾਲਾ ਨੂੰ ਜ਼ਿਲ੍ਹਾ (District) ਬਣਾਉਣ ਦੀ ਮੰਗ ਹੁਣ ਜ਼ੋਰ ਫੜ ਦੀ ਨਜ਼ਰ ਆ ਰਹੀ ਹੈ। ਜਿਸ ਨੂੰ ਲੈਕੇ ਬਟਾਲਾ ਦੇ ਲੋਕਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ (Government of Punjab) ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਿਆ। ਇੱਕ ਪਾਸੇ ਜਿੱਥੇ ਇਸ ਮੰਗ ਨੂੰ ਲੈਕੇ ਸਮਾਜ ਸੇਵੀ ਨੌਜਵਾਨਾਂ ਅਤੇ ਵਿਦਿਆਰਥੀਆਂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉੱਥੇ ਹੀ ਪੰਜਾਬ ਦੇ ਮੰਤਰੀਆਂ ਵੱਲੋਂ ਵੀ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੇ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਨੂੰ ਕਈ ਪੱਤਰ ਲਿਖੇ ਹਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਬਟਾਲਾ ਜ਼ਿਲ੍ਹਾਂ (District) ਨਹੀਂ ਬਣਦਾ ਉਦੋਂ ਤੱਕ ਉਨ੍ਹਾਂ ਦਾ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹੇਗਾ।