ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤਾ ਪ੍ਰਦਰਸ਼ਨ

🎬 Watch Now: Feature Video

thumbnail
ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੂਬੇ ਭਰ ਦੇ ਵਿੱਚ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਇਸ ਸਬੰਧੀ ਗੜ੍ਹਸ਼ੰਕਰ ਦੇ ਆਨੰਦਪੁਰ ਸਾਹਿਬ ਰੋਡ ਨਜ਼ਦੀਕ ਰਿਲਾਇੰਸ ਮਾਲ ਦੇ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਦੀ ਬੀਜੇਪੀ ਸਰਕਾਰ ਦੇ ਖ਼ਿਲਾਫ਼ ਖੇਤੀ ਬਿੱਲ ਰੱਦ ਕਰਵਾਉਣ ਦੇ ਸਬੰਧ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ। ਮੋਰਚਾ ਦੇ ਸੂਬਾਈ ਆਗੂ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ 10 ਤਰੀਕ ਨੂੰ ਦਿੱਲੀ ਵਿਖੇ ਸਿੰਘੂ ਬਾਰਡਰ ਦੇ ਉੱਪਰ ਮੁਕੰਮਲ ਬੰਦ ਕੀਤਾ ਜਾਵੇਗਾ, ਜਿਸ ਦੇ ਵਿੱਚ ਇਲਾਕੇ ਭਰ ਤੋਂ ਕਿਸਾਨ ਜਥੇਬੰਦੀਆਂ ਦਿੱਲੀ ਵਿਖੇ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਲਗਾਤਾਰ ਜਾਰੀ ਰਹਿਣਗੇ, ਜਿੰਨਾ ਚਿਰ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.