ਸੀਵਰੇਜ ਦੀ ਸਮੱਸਿਆ ਨੂੰ ਲੈਕੇ ਪ੍ਰਦਰਸ਼ਨ - problems
🎬 Watch Now: Feature Video
ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਮੁਹੱਲਾ ਵਿੱਚ ਸੀਵਰੇਜ (Sewerage) ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਇਹ ਲੋਕ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ। ਹਾਲਾਂਕਿ ਇਨ੍ਹਾਂ ਲੋਕਾਂ ਵੱਲੋਂ ਆਪਣੀ ਇਸ ਸਮੱਸਿਆ ਨੂੰ ਲੈਕੇ ਨਗਰ ਨਿਗਮ (Municipal Corporation) ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਦਾ ਕਿਹਾ ਹੈ ਕਿ ਨਗਰ ਨਿਗਮ (Municipal Corporation) ਵੱਲੋਂ ਸੀਵਰੇਜ (Sewerage) ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਉਨ੍ਹਾਂ ਵਾਅਦਿਆ ਦੀ ਜ਼ਮੀਨੀ ਸਚਾਈ ਕੁਝ ਹੋਰ ਹੀ ਹੈ। ਉਨ੍ਹਾਂ ਕਿਹਾ ਕਿ ਸੀਵਰੇਜ (Sewerage) ਦਾ ਪਾਣੀ ਸਾਡੇ ਘਰਾਂ ਵਿੱਚ ਵੜ ਰਿਹਾ ਹੈ। ਜਿਸ ਕਰਕੇ ਉਹ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।