ਲੋਕਾਂ ਨੂੰ ਜਾਗਰੁਕ ਕਰਨ ਲਈ ਕੱਢੀ ਡੇਂਗੂ ਰੋਕਥਾਮ ਰੈਲੀ - ਡੇਂਗੂ ਰੋਕਥਾਮ ਰੈਲੀ
🎬 Watch Now: Feature Video
ਮੀਂਹ ਦੇ ਮੌਸਮ ਵਿੱਚ ਵੱਖ-ਵੱਖ ਥਾਵਾਂ ਉੱਤੇ ਪਾਣੀ ਖੜ੍ਹਾ ਹੋ ਜਾਣ ਕਾਰਨ ਡੇਂਗੂ ਦੇ ਮੱਛਰ ਪੈਦਾ ਹੁੰਦੇ ਹਨ। ਇਨ੍ਹਾਂ ਮੱਛਰਾਂ ਦੇ ਕੱਟਣ ਤੋਂ ਬਾਅਦ ਡੇਂਗੂ ਦੀ ਬਿਮਾਰੀ ਕਈ ਲੋਕਾਂ ਦੀ ਮੌਤ ਦਾ ਕਾਰਨ ਬਣ ਜਾਦੀ ਹੈ। ਹਰ ਸਾਲ ਮੀਂਹ ਦੇ ਮੌਸਸ ਦੌਰਾਨ ਸੂਬੇ ਦੇ ਕਈ ਲੋਕ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ। ਡੇਂਗੂ ਨੂੰ ਲੈ ਕੇ ਇਸ ਵਾਰ ਮੋਹਾਲੀ ਸਿਹਤ ਵਿਭਾਗ ਕੋਈ ਵੀ ਢਿੱਲ ਨਹੀਂ ਵਰਤਣਾ ਚਾਹੁੰਦਾ। ਇਸ ਦੇ ਲਈ ਸਿਹਤ ਵਿਭਾਗ ਵੱਲੋਂ ਕੱਢੀ ਗਈ ਡੇਂਗੂ ਰੋਕਥਾਮ ਰੈਲੀ ਵਿੱਚ ਡਾਕਟਰਾਂ ਸਣੇ ਕਈ ਲੋਕਾਂ ਨੇ ਹਿੱਸਾ ਲਿਆ। ਡੇਂਗੂ ਪ੍ਰਤੀ ਕੱਢੀ ਗਈ ਇਸ ਜਾਗਰੂਕਤਾ ਰੈਲੀ ਵਿੱਚ ਸਿਵਲ ਸਰਜਨ ਮੋਹਾਲੀ ਨੇ ਆਪਣੀ ਸਿਹਤ ਦੀ ਪਰਵਾਹ ਨਾਂਅ ਕਰਦਿਆਂ ਇਸ ਰੈਲੀ ਵਿੱਚ ਹਿੱਸਾ ਲਿਆ। ਦੱਸਣਯੋਗ ਹੈ ਕਿ ਸਿਵਲ ਸਰਜਨ ਇਸ ਵੇਲੇ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਇਸ ਰੈਲੀ ਵਿੱਚ ਹਿੱਸਾ ਲਿਆ। ਇਸ ਤੋਂ ਇਲਾਵਾ ਕਈ ਸਕੂਲੀ ਵਿਦਿਆਰਥੀਆਂ ਨੇ ਵੀ ਇਸ 'ਚ ਹਿੱਸਾ ਲਿਆ। ਇਸ ਦੌਰਾਨ ਲੋਕਾਂ ਨੂੰ ਡੇਂਗੂ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ ਅਤੇ ਇਸ ਤੋਂ ਬਚਣ ਦੇ ਉਪਾਅ ਦੱਸੇ ਗਏ। ਇਸ ਬਾਰੇ ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ਦਾ ਇਲਾ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ।