ਕੋਰੋਨਾ ਨਾਲ ਨਜਿੱਠਣ ਲਈ ਸਿਹਤ ਵਿਭਾਗ ਨੇ ਸਮਾਜ ਸੇਵੀ ਸੰਸਥਾਵਾਂ ਦੀ ਲਈ ਮਦਦ - ਸਿਹਤ ਵਿਭਾਗ ਦੀਆਂ ਟੀਮਾਂ
🎬 Watch Now: Feature Video
ਪਠਾਨਕੋਟ: ਕੋਵਿਡ-19 ਦੇ ਚੱਲਦੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ। ਅਜਿਹੇ 'ਚ ਕਈ ਥਾਂਵਾਂ 'ਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਪਿੰਡਾਂ ਵਿੱਚੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਖਾਲੀ ਹੱਥ ਪਰਤਣਾ ਪੈ ਰਿਹਾ ਹੈ। ਅਜਿਹੇ ਹਾਲਾਤਾਂ ਨੂੰ ਵੇਖਦੇ ਹੋਏ ਕਮਿਊਨਿਟੀ ਹੈਲਥ ਸੈਂਟਰ ਸੁਜਾਨਪੁਰ ਦੇ ਐਸਐਮਓ ਨੇ ਇੱਕ ਫ਼ੈਸਲਾ ਕੀਤਾ ਹੈ, ਜਿਸ ਵਿੱਚ ਉਹ ਸਮਾਜ ਸੇਵੀ ਸੰਸਥਾਵਾਂ ਦੀ ਲੋਕਾਂ ਨੂੰ ਸਮਝਾਉਣ ਲਈ ਮਦਦ ਲੈਣਗੇ। ਐੱਸਐੱਮਓ ਸੁਜਾਨਪੁਰ ਨੇ ਦੱਸਿਆ ਕਿ ਪਿਛਲੇ ਦਿਨੀਂ ਕਈ ਥਾਂਵਾਂ 'ਤੇ ਸਿਹਤ ਵਿਭਾਗ ਦੀ ਟੀਮ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਨੂੰ ਲੈ ਕੇ ਹੁਣ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੋਸ਼ਿਸ਼ਾ ਕੀਤੀਆਂ ਜਾ ਰਿਹਾ ਹਨ। ਉਹ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਮਿਲ ਕੇ ਲੋਕਾਂ ਦੇ ਕੋਵਿਡ-19 ਟੈਸਟ ਕਰਵਾਉਣ 'ਚ ਮਦਦ ਕਰਨਗੇ, ਤਾਂ ਜੋਂ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।