ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕਰਵਾਇਆ ਗਿਆ ਸੈਮੀਨਾਰ - ਪਠਾਨਕੋਟ ਵਿੱਚ ਸੈਮੀਨਾਰ
🎬 Watch Now: Feature Video
ਪੰਜਾਬ 'ਚ ਦਿਨੋਂ ਦਿਨ ਵੱਧ ਰਹੇ ਨਸ਼ੇ ਨੂੰ ਰੋਕਣ ਅਤੇ ਲੋਕਾਂ ਨੂੰ ਇਸ ਸੰਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪਠਾਨਕੋਟ ਦੀ ਪੁਲਿਸ ਵੱਲੋਂ ਸੈਮੀਨਾਰ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਡੈਪੋ ਸ਼ੁਰੂ ਕੀਤੀ ਗਈ ਹੈ ਜਿਸ ਅਧੀਨ ਆਮ ਲੋਕ ਵੀ ਨਸ਼ਿਆਂ ਦੇ ਖ਼ਾਤਮੇ ਲਈ ਆਪਣਾ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਐਸਪੀ ਰਮਨੀਸ਼ ਚੌਧਰੀ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਇਸ ਦਾ ਹਿੱਸਾ ਬਨਣ ਦੀ ਅਪੀਲ ਕੀਤੀ।
ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੰਜਾਬ 'ਚ ਵੱਧ ਰਹੇ ਨਸ਼ੇ ਦੇ ਪ੍ਰਕੋਪ ਨੂੰ ਵੇਖਦੇ ਹੋਏ ਉਨ੍ਹਾਂ ਵੱਲੋਂ ਸੈਮੀਨਾਰ ਲਗਾਏ ਜਾ ਰਹੇ ਹਨ, ਉਨ੍ਹਾਂ ਨੇ ਦੱਸਿਆ ਕਿ ਹਿਮਾਚਲ ਤੋਂ ਨਸ਼ੇ ਦੀ ਤਸਕਰੀ ਹੋ ਰਹੀ ਹੈ ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਇਸ ਬਾਰੇ ਹਿਮਾਚਲ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।