ਮੋਹਾਲੀ: ਗਊ ਸੇਵਾ ਕਮਿਸ਼ਨ ਦੇ ਉਪ-ਚੇਅਰਮੈਨ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ - ਗਊ ਸੇਵਾ ਕਮਿਸ਼ਨ ਦੇ ਉਪ-ਚੇਅਰਮੈਨ
🎬 Watch Now: Feature Video
ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਦੇਖਦੇ ਹੋਏ ਪੂਰੇ ਦੇਸ਼ 'ਚ ਕਰਫ਼ਿਊ ਲੱਗਿਆ ਹੋਇਆ ਹੈ। ਇਸ ਦੌਰਾਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ। ਕਰਫ਼ਿਊ ਨਾਲ ਪੂਰੇ ਦੇਸ਼ ਦੇ ਲੋਕਾਂ ਨੂੰ ਖਾਣ-ਪੀਣ ਦੇ ਸਮਾਨ ਨੂੰ ਲੈ ਕੇ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤਹਿਤ ਸਮਾਜ ਸੇਵੀ ਸੰਸਥਾਂ ਤੇ ਸਿਆਸਤਦਾਨਾਂ ਵੱਲੋਂ ਲੋੜਵੰਦਾਂ ਨੂੰ ਜ਼ਰੂਰਤ ਦਾ ਸਮਾਨ ਘਰ- ਘਰ ਜਾ ਪਹੁੰਚਾਇਆ ਜਾ ਰਿਹਾ ਹੈ। ਅਜਿਹਾ ਹੀ ਉਪਰਾਲਾ ਮੋਹਾਲੀ ਦੇ ਗਊ ਸੇਵਾ ਕਮਿਸ਼ਨ ਦੇ ਉਪ-ਚੇਅਰਮੈਨ ਵੱਲੋਂ ਕੀਤਾ ਗਿਆ। ਉਪ-ਚੇਅਰਮੈਨ ਕਮਲਜੀਤ ਸਿੰਘ ਨੇ ਦੱਸਿਆ ਕਿ ਸਮੁੱਚੇ ਦੇਸ਼ 'ਚ ਕਰਫਿਊ ਲੱਗਣ ਨਾਲ ਲੋੜਵੰਦਾਂ ਨੂੰ ਕਈ ਦਿੱਕਤਾਂ ਨਾਲ ਗੁਜ਼ਰਨਾ ਪੈ ਰਿਹਾ ਹੈ। ਇਸ ਨੂੰ ਦੇਖਦੇ ਹੋਏ ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਨੂੰ ਆਟਾ, ਦਾਲ, ਚਾਵਲ ਆਦਿ ਜ਼ਰੂਰੀ ਸਮਾਨ ਵੰਡਿਆ ਹੈ। ਉਨ੍ਹਾਂ ਨੇ ਬਾਕੀ ਸਮਾਜ ਸੇਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਜ਼ਿਆਦਾ ਤੋਂ ਜ਼ਿਆਦਾ ਲੋੜਵੰਦਾਂ ਤੱਕ ਜ਼ਰੂਰੀ ਸਮਾਨ ਪਹੁੰਚਾਉਣ।