ਡਿਪਟੀ ਸੀਐੱਮ ਰੰਧਾਵਾ ਨੇ ਕੈਪਟਨ ਤੇ ਅਕਾਲੀ ਦਲ ’ਤੇ ਸਾਧੇ ਨਿਸ਼ਾਨੇ - ਡਿਪਟੀ ਸੀਐੱਮ ਰੰਧਾਵਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13745018-440-13745018-1637941518524.jpg)
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Randhawa) ਦਾ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਵੱਲੋਂ ਵਿਰੋਧ ਕੀਤਾ ਗਿਆ ਸੀ। ਵਿਰੋਧ ਤੋਂ ਬਾਅਦ ਸੁਖਜਿੰਦਰ ਰੰਧਾਵਾ ਵੱਲੋਂ ਵਿਰੋਧ ਕਰ ਰਹੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦਾ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਵਿਰੋਧ ਕਰ ਰਹੇ ਵਿਰੋਧੀ ਪਾਰਟੀਆਂ ਦੇ ਹੋ ਸਕਦੇ ਇਸ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਡਿਊਟੀ ਦੌਰਾਨ ਰੋਸ ਪ੍ਰਦਰਸ਼ਨ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਉੱਪਰ ਜੰਮਕੇ ਨਿਸ਼ਾਨੇ ਸਾਧੇ। ਇਸਦੇ ਨਾਲ ਹੀ ਨਵਜੋਤ ਸਿੱਧੂ ਵੱਲੋਂ ਚੁੱਕੇ ਜਾਂਦੇ ਸਵਾਲਾਂ ਉੱਪਰ ਵੀ ਰੰਧਾਵਾ ਨੇ ਬਿਆਨ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਜੰਮਕੇ ਅਕਾਲੀ ਦਲ (Akali Dal) ਉੱਪਰ ਵੀ ਨਿਸ਼ਾਨੇ ਸਾਧੇ।